2
ਡੇਰੇ ਵਿੱਚ ਗੋਤਾਂ ਦੀ ਵੰਡ
ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ। ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ। ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ। ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ। ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ। ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ। ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ। ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।
10 ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ। 11 ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ। 12 ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ। 13 ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ। 14 ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ। 15 ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ। 16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।
17 ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।
18 ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ। 19 ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ। 20 ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ। 21 ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ। 22 ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ। 23 ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ। 24 ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।
25 ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ। 26 ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ। 27 ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ। 28 ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ। 29 ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ। 30 ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ। 31 ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।
32 ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ। 33 ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
34 ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।